ਚੰਡੀਗੜ, 18 ਅਕਤੂਬਰ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (21 ਅਕਤੂਬਰ 2019) ਤੋਂ 48 ਘੰਟੇ ਪਹਿਲਾਂ ਜਿਮਨੀ ਚੋਣ ਵਾਲੇ ਹਲਕਿਆ  ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6:30 ਵਜੇ ਤੱਕ ਲਾਗੂ ਰਹੇਗੀ।

ਉਨ੍ਹਾਂ ਕਿਹਾ ਕਿ ਗੁਆਢੀ ਸੂਬੇ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ  ਹਰਿਆਣਾ ਰਾਜ ਨਾਲ ਲੱਗਦੀ ਪੰਜਾਬ ਰਾਜ ਦੀ ਸਰਹੱਦ ਤੋਂ 3 ਕਿਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।