ਫ਼ਾਜ਼ਿਲਕਾ, 17 ਅਕਤੂਬਰ

ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ ਰੁਪਏ ਅਤੇ ਜਖਮੀ ਹੋਏ ਸੰਜੀਵ ਨੂੰ ਸਹਾਇਤਾ ਰਾਸ਼ੀ ਵਜੋਂ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿ੍ਰਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਜਖਮੀ ਦੇ ਜਲਦੀ ਸਿਹਤਯਾਬ ਹੋਣ ਦੀ ਆਸ ਪ੍ਰਗਟਾਈ ਹੈ। ਇੱਥੇ ਜਿਕਰਯੋਗ ਹੈ ਇੰਨ੍ਹਾਂ ਵਪਾਰੀਆਂ ਤੇ ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਨੇ ਹਮਲਾ ਕੀਤਾ ਸੀ।