ਚੰਡੀਗੜ੍ਹ, 10 ਜੁਲਾਈ
ਪੰਜਾਬ ਸਰਕਾਰ ਨੇ ਵੱਖ ਵੱਖ ਜਮਾਤਾਂ ਦੀਆਂ ਉਹ ਬਕਾਇਆ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਨੂੰ 15 ਜੁਲਾਈ ਤੋਂ ਬਾਅਦ ਲੈਣ ਦਾ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਐਲਾਨ ਕੀਤਾ ਗਿਆ ਸੀ। ਸਕੂਲ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਰਕਾਰ ਨੇ +2 ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ ਅਤੇ ਸੁਨਹਿਰੀ ਮੌਕਿਆਂ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।