ਚੰਡੀਗੜ੍ਹ, 2 ਅਪਰੈਲ
ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 10 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ, ਸੰਦੀਪ ਹੰਸ ਨੂੰ ਹੁਸ਼ਿਆਰਪੁਰ, ਸਨਯਮ ਅਗਰਵਾਲ ਨੂੰ ਮਾਲੇਰਕੋਟਲਾ, ਹਰਪ੍ਰੀਤ ਸਿੰਘ ਸੂਦਨ ਨੂੰ ਅੰਮ੍ਰਿਤਸਰ, ਹਰਬੀਰ ਸਿੰਘ ਨੂੰ ਪਠਾਨਕੋਟ, ਅਮਿਤ ਤਲਵਾੜ ਨੂੰ ਮੁਹਾਲੀ, ਸਾਕਸ਼ੀ ਸ਼ਵਨੈ ਨੂੰ ਪਟਿਆਲਾ, ਰੂਸੀ ਦੁੱਖ ਨੂੰ ਫਰੀਦਕੋਟ, ਪ੍ਰੀਤੀ ਯਾਦਵ ਨੂੰ ਰੂਪਨਗਰ ਅਤੇ ਹਿਮਾਂਸ਼ੂ ਅਗਰਵਾਲ ਨੂੰ ਫਾਜ਼ਿਲਕਾ ਦਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਸੂਬੇ ਵਿੱਚ ਡੇਢ ਦਰਜਨ ਤੋਂ ਵੱਧ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।