ਕੋਲਕਾਤਾ, 28 ਜੁਲਾਈ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਰਪਿਤਾ ਮੁਖਰਜੀ ਦੇ ਅਪਾਰਟਮੈਂਟ ਤੋਂ 27.9 ਕਰੋੜ ਰੁਪਏ ਤੇ 6 ਕਿਲੋ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਮੁਖਰਜੀ ਨੂੰ ਗ੍ਰਿਫ਼ਤਾਰ ਪੱਛਮੀ ਬੰਗਾਲ ਦੇ ਮੰਤਰੀ ਪਾਰਥ ਚੈਟਰਜੀ ਦਾ ਕਰੀਬੀ ਮੰਨਿਆ ਜਾਂਦਾ ਹੈ। ਅਧਿਕਾਰੀਆਂ ਨੇ ਅੱਜ ਸਵੇਰੇ ਦੱਸਿਆ ਕਿ ਬੁੱਧਵਾਰ ਨੂੰ ਬੇਲਘਾਰੀਆ ਦੇ ਅਪਾਰਟਮੈਂਟ ਤੋਂ ਨਕਦੀ ਬਰਾਮਦ ਕੀਤੀ ਗਈ ਸੀ ਅਤੇ ਰਾਤ ਭਰ ਦੀ ਗਿਣਤੀ ਤੋਂ ਬਾਅਦ ਇਹ 27.90 ਕਰੋੜ ਰੁਪਏ ਨਿਕਲੇ। ਉਨ੍ਹਾਂ ਕਿਹਾ ਕਿ ਜਾਂਚ ਟੀਮ ਸੋਨੇ ਦੇ ਗਹਿਣਿਆਂ ਦੀ ਕੀਮਤ ਦਾ ਪਤਾ ਲਗਾ ਰਹੀ ਹੈ। ਜਾਂਚ ਏਜੰਸੀ ਨੇ ਪੰਜ ਦਿਨ ਪਹਿਲਾਂ ਦੱਖਣੀ ਕੋਲਕਾਤਾ ਦੇ ਟਾਲੀਗੰਜ ਇਲਾਕੇ ਵਿੱਚ ਮੁਖਰਜੀ ਦੇ ਹੋਰ ਫਲੈਟ ਤੋਂ ਗਹਿਣੇ ਅਤੇ ਵਿਦੇਸ਼ੀ ਕਰੰਸੀ ਤੋਂ ਇਲਾਵਾ 21 ਕਰੋੜ ਦੀ ਨਕਦੀ ਬਰਾਮਦ ਕੀਤੀ ਸੀ।