ਕੋਲਕਾਤਾ, 28 ਅਗਸਤ

ਪੱਛਮੀ ਬੰਗਾਲ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ਵਿਚ ਸੀਬੀਆਈ ਨੇ ਅੱਜ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਧਰਮ ਘੋਸ਼ ਨੂੰ ਜਾਨ ਤੋਂ ਮਾਰਨ ਨਾਲ ਸਬੰਧਤ ਮਾਮਲੇ ਵਿਚ 15 ਥਾਵਾਂ ’ਤੇ ਛਾਪੇ ਮਾਰੇ। ਸੀਬੀਆਈ ਨੇ ਇਸ ਮਾਮਲੇ ਵਿਚ ਅੱਠ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਦੱਸਣਾ ਬਣਦਾ ਹੈ ਕਿ ਕਲਕੱਤਾ ਹਾਈ ਕੋਰਟ ਨੇ ਹਿੰਸਾ ਮਾਮਲੇ ਵਿਚ ਸੀਬੀਆਈ ਤੇ ਸਿੱਟ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਸਨ ਤੇ ਛੇ ਹਫਤਿਆਂ ਵਿਚ ਰਿਪੋਰਟ ਸੌਂਪਣ ਲਈ ਕਿਹਾ ਸੀ।