ਫਰੀਦਕੋਟ 20 ਜੁਲਾਈ : ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਦੇ ਵਿੱਚ ਅੱਜ ਆਏ ਨਤੀਜਿਆਂ ਵਿਚੋਂ 12 ਨਵੇਂ ਕਰੋਨਾ ਪਾਜੀਟਿਵ ਕੇ ਆਏ ਹਨ। ਇਸ ਤਰਾਂ ਜਿਲੇ ਵਿੱਚ ਹੁਣ ਤੱਕ ਕੁੱਲ ਮਰੀਜਾਂ ਦੀ ਗਿਣਤੀ 211 ਹੋ ਗਈ ਹੈ, ਜਿੰਨਾ ਵਿਚੋਂ 151 ਲੋਕ ਤੰਦਰੁਸਤ ਹੋ ਚੁੱਕੇ ਹਨ। ਜਿਲ•ੇ ਵਿੱਚ ਹੁਣ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 60 ਹੋ ਗਈ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ 12825 ਕਰੋਨਾ ਦੇ ਸੈਂਪਲ ਲਏ ਗਏ, ਜਿੰਨਾ ਵਿਚੋਂ 73 ਪੈਡਿੰਗ ਕੇਸ ਹਨ। ਅੱਜ ਆਏ 12 ਕੇਸਾਂ ਵਿਚੋਂ 8 ਕੇਸ ਨੇੜੇ ਧਰਮਸ਼ਾਲਾ ਬਰਗਾੜੀ ਦੇ ਹਨ, 2 ਕੇਸ ਕੋਟਕਪੂਰਾ, 1 ਮੈਡੀਕਲ ਕਾਲਜ ਅਤੇ ਇਕ ਐਨ.ਆਰ.ਆਈ ਵਿਅਕਤੀ ਹੈ।ਉਨ•ਾਂ ਦੱਸਿਆ ਕਿ ਕਰੋਨਾ ਪਾਜੀਟਿਵ ਆਏ ਵਿਅਕਤੀਆਂ ਨੂੰ ਇਲਾਜ ਲਈ ਆਈਸ਼ੋਲੇਸ਼ਨ ਵਾਰਡਾਂ ਵਿੱਚ ਭਰਤੀ ਕਰਵਾਇਆ ਗਿਆ ਹੈ।

ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਜਿਲ•ੇ ਵਿੱਚ ਇਸ ਸਮੇਂ 3 ਮਾਈਕ੍ਰੋ ਕੰਨਟੇਨਮੈਂਟ ਜ਼ੋਨ ਬਣਾਏ ਗਏ ਹਨ। ਜਿੰਨਾ ਵਿੱਚ ਇਕ ਬਾਲਾ ਜੀ ਕਾਲੋਨੀ ਗਲੀ ਨੰ: 2 ਫਰੀਦਕੋਟ, ਦੂਜਾ ਧੰਨਾ ਬਸਤੀ ਕੋਟਕਪੂਰਾ ਅਤੇ ਤੀਜਾ ਨੇੜੇ ਧਰਮਸ਼ਾਲਾ ਬਰਗਾੜੀ ਵਿਖੇ ਬਣਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਜਿਲ•ੇ ਵਿੱਚ 5 ਫਲੂ ਕਾਰਨਰ ਬਣਾਏ ਗਏ ਹਨ ਜ਼ੋ ਕਿ ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਿਤ ਹਨ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਇਕ ਫਲੂ ਕਾਰਨਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਵੀ ਸਥਾਪਿਤ ਕੀਤਾ ਗਿਆ ਹੈ।ਉਨ•ਾਂ ਕਿਹਾ ਕਿ ਜਿੰਨਾ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕਰੋਨਾ ਦਾ ਸ਼ੱਕ ਦੂਰ ਕਰਨਾ ਚਾਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਸਮੇਂ ਸਮੇਂ ਤੇ ਹੱਥ ਧੋਣ ਅਤੇ ਭੀੜ ਵਾਲੇ ਸਥਾਨਾਂ ਤੇ ਨਾ ਜਾਣ, ਬਿਨਾ ਜ਼ਰੂਰਤ ਤੋਂ ਘਰ ਤੋਂ ਬਾਹਰ ਨਾ ਨਿਕਲਣ। ਉਨਾਂ ਕਿਹਾ ਕਿ ਜੇਕਰ ਕਿਸੇ ਜ਼ਰੂਰੀ ਕੰਮ ਕਾਰਨ ਕੋਈ ਬਾਹਰ ਵੀ ਜਾਂਦਾ ਹੈ ਤਾਂ ਉਹ ਸਮੇਂ ਸਮੇਂ ਬਾਅਦ ਆਪਣੇ ਹੱਥ ਧੋਣ। ਉਨਾਂ ਕਿਹਾ ਕਿ ਇਨਾਂ ਸਾਵਧਾਨੀਆਂ ਦੀ ਵਰਤੋਂ ਕਰਕੇ ਹੀ ਅਸੀਂ ਕਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸ ਦੇ ਸੰਪਰਕ ਵਿੱਚ ਆਏ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।ਉਨਾਂ ਅਫਵਾਹਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਕੋਵਾ ਪੰਜਾਬ ਐਪ ਡਾਉਨਲੋਡ ਕਰਨ ਦੀ ਅਪੀਲ ਵੀ ਕੀਤੀ।