ਫ਼ਰੀਦਕੋਟ, 29 ਦਸੰਬਰ
ਇੱਥੇ ਮਿਨੀ ਸਕੱਤਰੇਤ ਵਿੱਚ ਅੱਜ ਆਪਣੇ ਦਫ਼ਤਰ ’ਚ ਕੰਮ ਕਰ ਰਹੇ ਐੱਸ.ਪੀ. (ਹੈੱਡਕੁਆਰਟਰ) ਅਨਿਲ ਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਉਪਰੰਤ ਦਫ਼ਤਰ ਦੇ ਸਟਾਫ਼ ਨੇ ਅਨਿਲ ਕੁਮਾਰ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਅੱਧੇ ਘੰਟੇ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।