ਚੰਡੀਗੜ੍ਹ, 29 ਮਾਰਚ

18 ਮਾਰਚ ਤੋਂ ਫ਼ਰਾਰ ਅੰਮ੍ਰਿਤਪਾਲ ਸਿੰਘ ਦੀ ਅੱਜ ਸੋਸ਼ਲ ਮੀਡੀਆ ’ਤੇ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਨੇ ਜਿਥੇ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਆਲੋਚਨਾ ਕੀਤੀ ਹੈ, ਉਥੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਵਿਸਾਖੀ ’ਤੇ ਸਰਬੱਤ ਖ਼ਾਲਸਾ ਸੱਦਣ ਤੇ ਦੇਸ਼ ਵਿਦੇਸ਼ ਤੋਂ ਸੰਗਤ ਉਸ ’ਚ ਪੁੱਜੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿਚ ਹਾਂ ਅਤੇ ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਹੈ।