ਫ਼ਰੀਦਕੋਟ, 14 ਜੁਲਾਈ
ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਅੱਠ ਡਾਕਟਰਾਂ ਸਮੇਤ 12 ਮਰੀਜ਼ ਕਰੋਨਾ ਪਾਜ਼ੇਟਿਵ ਸਾਹਮਣੇ ਆਏ ਹਨ। ਪਾਜ਼ੇਟਿਵ ਆਉਣ ਵਾਲੇ ਕੇਸਾਂ ਵਿੱਚ ਅੱਠ ਡਾਕਟਰ ਇਕ ਸਟਾਫ ਨਰਸ ਅਤੇ ਇੱਕ ਵਾਰਡਨ ਲੜਕਾ ਸ਼ਾਮਲ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਮਾਤਾ ਦਾ ਵੀ ਕਰੋਨਾ ਪਾਜ਼ੇਟਿਵ ਆਇਆ ਹੈ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ ਕਿ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਭਰਤੀ ਕਰ ਲਿਆ ਹੈ।