ਚੰਡੀਗੜ੍ਹ: ਸੰਸਦ ‘ਚ ਪੇਸ਼ ਕੀਤੇ ਗਏ ਬਜਟ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕੇਂਦਰ ਦੇ ਬਜਟ ਨੂੰ ਚੋਣ ਬਜਟ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨਾਲ ਇੱਕ ਵਾਰ ਫਿਰ ਮਤਰੇਆ ਸਲੂਕ ਕੀਤਾ ਗਿਆ ਹੈ। ਪਰ ਅਸੀਂ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ “ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ।
ਸੀਐਮ ਮਾਨ ਨੇ ਐਕਸ ‘ਤੇ ਲਿਖਿਆ ਕਿ ਇੱਕ ਵਾਰ ਫਿਰ ਕੇਂਦਰ ਸਰਕਾਰ ਨੇ ਬਜਟ ਵਿੱਚ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਕੁਝ ਨਹੀਂ ਦਿੱਤਾ। ਕੇਂਦਰ ਨੇ ਨਾ ਤਾਂ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਅਤੇ ਨਾ ਹੀ ਸੂਬੇ ਨੂੰ ਕਿਸੇ ਉਦਯੋਗ ਲਈ ਕੋਈ ਪੈਕੇਜ ਦਿੱਤਾ।
ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਨੂੰ ਅਜਿਹਾ ਕੁਝ ਨਹੀਂ ਦਿੱਤਾ ਗਿਆ ਜੋ ਇਸ ਦੇ ਆਰਥਿਕ ਅਤੇ ਭਵਿੱਖ ਨੂੰ ਸੁਧਾਰ ਸਕੇ। ਇਹ ਬਜਟ ਸਿਰਫ਼ ਚੋਣ ਬਜਟ ਹੈ, ਜਿਸ ਵਿੱਚ ਬਿਹਾਰ ਰਾਜ ਲਈ ਸਿਰਫ਼ ਐਲਾਨ ਹਨ। ਇੱਕ ਵਾਰ ਫਿਰ ਬਜਟ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਅਸੀਂ ਆਪਣੇ ਬਲ ‘ਤੇ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਰੱਖਾਂਗੇ।
ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਇਸ ਬਜਟ ਵਿੱਚ ਕਿਸੇ ਵੀ ਵਰਗ ਨੂੰ ਕੁਝ ਨਹੀਂ ਮਿਲਿਆ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਦਾ ਨਾਂ ਵੀ ਨਹੀਂ ਲਿਆ ਗਿਆ, ਕਿਸਾਨਾਂ ਲਈ ਕੁਝ ਨਹੀਂ। ਕਿਸਾਨ ਹੜਤਾਲ ‘ਤੇ ਬੈਠੇ ਹਨ, ਉਨ੍ਹਾਂ ਦੀ ਗੱਲ, MSP ‘ਤੇ ਚਰਚਾ ਨਹੀਂ ਹੋਈ, ਇਹ ਹੈ ਦੇਸ਼ ਨੂੰ ਡੁੱਬਣ ਵਾਲਾ ਬਜਟ।