ਨਵੀਂ ਦਿੱਲੀ, 1 ਫਰਵਰੀ
ਕੇਂਦਰੀ ਵਿੱਤ ਮੰਤਰੀ ਨੇ ਸਾਲ 2023-24 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਤੇਜ਼ ਕਰਨ ਲਈ ਵੱਖਰਾ ਫੰਡ ਬਣਾਇਆ ਜਾਵੇਗਾ, ਨਵੀਂ ਤਕਨੀਕ ‘ਤੇ ਜ਼ੋਰ ਦਿੱਤਾ ਜਾਵੇਗਾ।
ਵਿੱਤੀ ਸਾਲ 2023-24 ਲਈ ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 20 ਲੱਖ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਵਿਚ ਪਸ਼ੂ ਪਾਲਣ, ਡੇਅਰੀ ਉਦਯੋਗ ਅਤੇ ਮੱਛੀ ਪਾਲਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।