ਬਠਿੰਡਾ, 2 ਅਕਤੂਬਰ
ਇੱਥੇ ਰੇਲਵੇ ਟਰੈਕ ’ਤੇ ਬੈਠੇ ਕਿਸਾਨਾਂ ਵੱਲੋਂ ਅੱਜ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਹਨੂੰਮਾਨ ਚੌਕ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਪਟੜੀ ਅਤੇ ਉੱਚ ਘਰਾਣੇ ਦੇ ਵਪਾਰਕ ਕੇਂਦਰਾਂ ’ਤੇ ਧਰਨਿਆਂ ਦਾ ਦੌਰ ਜਾਰੀ ਹੈ। ਪ੍ਰਦਰਸ਼ਨਕਾਰੀਆਂ ਦੁਹਰਾਇਆ ਕਿ ਜਦੋਂ ਤੱਕ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਮਘਦਾ ਰੱਖਿਆ ਜਾਵੇਗਾ।