ਮਾਨਸਾ, 23 ਫਰਵਰੀ

ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ‌ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਉਚ ਪੁਲੀਸ ਅਧਿਕਾਰੀ ਵਲੋਂ ਕੀਤੀ ਗਈ ਹੈ। ਇਸ ਦੌਰਾਨ ਬਠਿੰਡਾ ਅਦਾਲਤ ਨੇ ਵਿਧਾਇਕ ਨੂੰ 27 ਫਰਵਰੀ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ।