ਬਠਿੰਡਾ, 23 ਫਰਵਰੀ

ਫ਼ਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ’ਚ ਸੰਮਨ ਜਾਰੀ ਕੀਤੇ ਹਨ। ਉਸ ਨੂੰ 19 ਅਪਰੈਲ ਨੂੰ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਦਾਲਤ ’ਚ ਮਾਣਹਾਨੀ ਦਾ ਕੇਸ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿੰਦਰ ਕੌਰ ਵੱਲੋਂ ਕੀਤਾ ਗਿਆ ਹੈ। ਦਿੱਲੀ ਵਿੱਚ ਕਿਸਾਨ ਅੰਦੋਲਨ ਮੌਕੇ ਅਦਾਕਾਰਾ ਨੇ ਮਾਤਾ ਮਹਿੰਦਰ ਕੌਰ ਦੀ ਅੰਦੋਲਨ ਸਮੇਂ ਦੀ ਤਸਵੀਰ ਟਵੀਟ ਕਰਕੇ ਲਿਖ਼ਿਆ ਸੀ ਕਿ ਇਹ ਲੋਕ 100-100 ਰੁਪਏ ਦਿਹਾੜੀ ’ਤੇ ਆਏ ਹਨ।