ਬਠਿੰਡਾ, 13 ਅਕਤੂਬਰ
ਇਥੇ ਰੇਲਵੇ ਟਰੈਕ ’ਤੇ ਧਰਨਾ ਦੇ ਰਹੀਆਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਵਰਕਰ ਸ਼ਹਿਰ ਵਿਚ ਦੀ ਰੋਸ ਮਾਰਚ ਕਰਦੇ ਹੋਏ ਇੱਥੇ ਗੋਲ ਡਿੱਗੀ ’ਤੇ ਪਹੁੰਚੇ ਅਤੇ ਉਨ੍ਹਾਂ ਕੇਂਦਰ ਸਰਕਾਰ ਅਤੇ ਕਾਰਪੋਰੇਟਾਂ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਵੇਂ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ