ਪਟਿਆਲਾ, 5 ਜੁਲਾਈ

ਬਰਗਾੜੀ ਮਾਮਲੇ ਨੂੰ ਲੈ ਕੇ ਪਟਿਆਲਾ ਪੁੱਜੀ ਨਵੀਂ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸਥਾਨਕ ਸਰਕਟ ਹਾਊਸ ਵਿੱਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਸੰਤ ਢੱਡਰੀਆਂਵਾਲੇ ਸਾਢੇ ਗਿਆਰਾਂ ਵਜੇ ਆਪਣੇ ਕਾਫ਼ਲੇ ਸਮੇਤ ਇੱਥੇ ਸਰਕਟ ਹਾਊਸ ਵਿੱਚ ਪਹੁੰਚ ਗਏ ਸਨ। ਇਸ ਤੋਂ ਪਹਿਲਾਂ ਸਿਟ ਬਾਦਲ ਪਰਿਵਾਰ ਦੇ ਮੈਂਬਰਾਂ ਤੋਂ ਵੀ ਪੁੱਛ-ਪੜਤਾਲ ਕਰ ਚੁੱਕੀ ਹੈ।