ਬਰਨਾਲਾ, 21 ਅਕਤੂਬਰ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਉਲੀਕਿਆ ਗਿਆ ਸਾਂਝਾ ਸੰੰਘਰਸ਼ ਅੱਜ 21ਵੇਂ ਦਿਨ ਵਿੱਚ ਦਾਖਲ ਹੋ ਗਿਆ। ਰੇਲਵੇ ਪਟੜੀ, ਰਿਲਾਇੰਸ ਪਟਰੋਲ ਪੰਪ, ਮਹਿਲਕਲਾਂ ਟੌਲ ਪਲਾਜ਼ਾ, ਰਿਲਾਇੰਸ ਅਤੇ ਡੀ ਮਾਰਟ ਮਾਲ ਅੱਗੇ ਕਿਸਾਨਾਂ ਦੇ ਨਾਅਰੇ ਸੁਣਾਈ ਦੇ ਰਹੇ ਹਨ। ਕਿਸਾਨ ਮਰਦ-ਔਰਤਾਂ ਦੇ ਇੱਕੱਠਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੂਬਾਈ ਆਗੂ ਬਲਵੰਤ ਸਿੰਘ ਉੱਪਲੀ, ਦਰਸ਼ਨ ਸਿੰਘ ਉੱਗੋਕੇ, ਬੀਕੇਯੂ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ, ਕਾਦੀਆਂ ਦੇ ਸ਼ਿੰਗਾਰਾ ਸਿੰਘ ਛੀਨੀਵਾਲਕਲਾਂ, ਕ੍ਰਾਂਤੀਕਾਰੀ ਦੇ ਵਰਿੰਦਰ ਸਿੰਘ ਅਜਾਦ, ਜੈ ਕਿਸਾਨ ਦੇ ਗੁਰਬਖਸ਼ ਸਿੰਘ ਬਰਨਾਲਾ, ਕੁਲ ਹਿੰਦ ਕਿਸਾਨ ਸਭਾ ਦੇ ਉਜਾਗਰ ਸਿੰਘ ਬੀਹਲਾ, ਪੰਜਾਬ ਸਾਨ ਸਭਾ ਦੇ ਨਿਰੰਜਣ ਸਿੰਘ, ਬੀਕੇਯੂ ਏਕਤਾ ਡਕੌਂਦਾ ਦੀਆਂ ਔਰਤ ਕਿਸਾਨ ਆਗੂਆਂ ਅਮਰਜੀਤ ਕੌਰ, ਪ੍ਰੇਮਪਾਲ ਕੌਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਹਨ ਪਰ ਇਸ ਲਈ ਕਿਸਾਨ ਸੰਘਰਸ਼ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਜਬੂਰ ਕੀਤਾ। ਇਨ੍ਹਾਂ ਤੋਂ ਇਲਾਵਾ ਅਮਰਜੀਤ ਕੁੱਕੂ, ਪਵਿੱਤਰ ਲਾਲੀ ਕਾਲਸਾਂ, ਜਗਰਾਜ ਹਰਦਾਸਪੁਰਾ, ਭੋਲਾ ਸੰਘ ਛੰਨਾਂ, ਗੁਰਦੇਵ ਸਿੰਘ ਮਾਂਗੇਵਾਲ, ਪਰਮਿੰਦਰ ਸਿੰਘ ਹੰਢਿਆਇਆ, ਬਾਬੂ ਸਿੰਘ ਖੁੱਡੀਕਲਾਂ, ਕਰਨੈਲ ਸਿੰਘ ਗਾਂਧੀ, ਜਗਸੀਰ ਸਿੰਘ ਸੀਰਾ, ਗੁਰਮੇਲ ਸ਼ਹਿਣਾ, ਰਜਿੰਦਰ ਭਦੌੜ, ਗੁਰਪ੍ਰੀਤ ਗੋਪੀ ਨੇ ਸੰਬੋਧਨ ਕੀਤਾ।