ਚੰਡੀਗੜ੍ਹ, 18 ਨਵੰਬਰ

ਪੰਜਾਬ ਵਿਧਾਨ ਸਭਾ ਨੂੰ ਨਜ਼ਦੀਕ ਆਉਂਦਾ ਦੇਖ ਕਾਂਗਰਸ ਪਾਰਟੀ ਵੱਲੋਂ ਸ੍ਰੀਮਤੀ ਬਲਬੀਰ ਰਾਣੀ ਸੋਢੀ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਆਦੇਸ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਜਨਰਲ ਸਕੱਤਰ ਕੇਸੀ ਵੈਣੂਗੋਪਾਲ ਨੇ ਜਾਰੀ ਕੀਤੇ ਹਨ। ਸ੍ਰੀਮਤੀ ਬਲਬੀਰ ਰਾਣੀ ਸੋਢੀ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਧ ਚੜ੍ਹ ਕੇ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੋਜ਼ਾਨਾ 20 ਘੰਟੇ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਮਹਿਲਾਂ ਕਾਂਗਰਸ ਵੀ ਦਿਨ ਰਾਤ ਇਕ ਕਰਕੇ ਕੰਮ ਕਰੇਗੀ ਤਾਂ ਜੋ ਵਿਧਾਨ ਸਭਾ ਚੋਣਾਂ 2022 ’ਚ ਕਾਂਗਰਸ ਪਾਰਟੀ ਮੁੜ ਪੰਜਾਬ ਦੀ ਸੱਤਾ ਵਿੱਚ ਕਾਬਜ਼ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਮਹਿਲਾਵਾਂ ਨੂੰ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਕਰਨਗੇ।