ਲਖਨਊ, 6 ਦਸੰਬਰ

ਬਸਪਾ ਪ੍ਰਧਾਨ ਮਾਇਆਵਤੀ ਨੇ ਅੱਜ ਦਾਅਵਾ ਕੀਤਾ ਕਿ ਉਸ ਦੀ ਪਾਰਟੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਮਜ਼ਬੂਤ ਸਰਕਾਰ ਬਣਾਏਗੀ। ਉਨ੍ਹਾਂ ਨਾਲ ਹੀ ਕਿਹਾ ਕਿ ਬਸਪਾ ਆਗਾਮੀ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਬਹੁਮੱਤ ਹਾਸਲ ਕਰੇਗੀ। ਇਹ ਜਾਣਕਾਰੀ ਉਨ੍ਹਾਂ ਬਾਬਾ ਸਾਹਿਬ ਅੰਬੇਦਕਰ ਦੀ 65ਵੀਂ ਬਰਸੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।