ਲਖਨਊ, 28 ਅਪਰੈਲ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਰਾਜ ਸਭਾ ਮੈਂਬਰ ਸਤੀਸ਼ ਚੰਦਰ ਮਿਸ਼ਰਾ ਦੀ ਅਗਵਾਈ ਹੇਠ ਬਸਪਾ ਦੇ ਦੋ ਮੈਂਬਰੀ ਵਫ਼ਦ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਕਾਰਨ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ ਬਸਪਾ ਮੁਖੀ ਮਾਇਆਵਤੀ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਪਾਰਟੀ ਦਾ ਵਫ਼ਦ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਦਲਿਤ ਮਹਾਪੁਰਖਾਂ ਦੇ ਸਨਮਾਨ ਵਿੱਚ ਬਣਾਏ ਗਏ ਸਮਾਰਕਾਂ ਦੀ ਸਾਂਭ-ਸੰਭਾਲ ਨਾ ਕੀਤੇ ਜਾਣ ਦੀ ਸ਼ਿਕਾਇਤ ਦੇ ਸਬੰਧ ਵਿੱਚ ਪੱਤਰ ਦੇਣ ਲਈ ਉਨ੍ਹਾਂ ਨੂੰ ਮਿਲਿਆ ਸੀ।