ਚੰਡੀਗੜ੍ਹ: ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਕਾਨੂੰਨੀ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੱਲੋਂ ਦਰਜ ਕੀਤੀ ਪਟੀਸ਼ਨ ਨਾਲ ਸਬੰਧਤ ਹੈ, ਜਿਸ ‘ਚ ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਫਰੀਦਕੋਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਟ੍ਰਾਇਲ ਚੰਡੀਗੜ੍ਹ ਸਥਾਨਕ ਅਦਾਲਤ ‘ਚ ਹੋਵੇ। ਹਾਈਕੋਰਟ ਨੇ ਇਹ ਮੰਗ ਮਨਜ਼ੂਰ ਕਰਦਿਆਂ 31 ਮਈ 2023 ਨੂੰ ਮੁਕੱਦਮੇ ਦੀ ਤਬਦੀਲੀ ਦੇ ਹੁਕਮ ਜਾਰੀ ਕੀਤੇ ਸਨ।
ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਰੁਖ ਕੀਤਾ, ਪਰ ਉੱਥੇ ਵੀ ਸਰਕਾਰ ਨੂੰ ਕੋਈ ਫ਼ਰਿਯਾਦ ਨਹੀਂ ਮਿਲੀ। ਅਦਾਲਤ ਨੇ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਅਪੀਲ ਨੂੰ ਖ਼ਾਰਜ ਕਰ ਦਿੱਤਾ।
ਇਸ ਨਾਲ ਹੁਣ ਇਹ ਸਾਫ਼ ਹੋ ਗਿਆ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਵਿੱਚ ਹੀ ਹੋਏਗੀ।