ਨਵੀਂ ਦਿੱਲੀ, 29 ਨਵੰਬਰ
ਸੰਸਦ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਵਿੱਚ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਇਕ ਦਮ ਰੱਦ ਕਰਨ ਦੀ ਥਾਂ ਇਸ ਮੁੱਦੇ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਬਹਿਸ ਦੇ ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ ਜਦਕਿ 16 ਮਹੀਨੇ ਪਹਿਲਾਂ ਪਾਸ ਕੀਤਾ ਗਿਆ ਕਾਨੂੰਨ ਗੈਰ-ਜਮਹੂਰੀ ਸੀ ਤੇ ਇਸ ਨੂੰ ਰੱਦ ਕਰਨ ਦਾ ਤਰੀਕਾ ਹੋਰ ਵੀ ਜ਼ਿਆਦਾ ਗੈਰ-ਜਮਹੂਰੀ ਹੈ। ਇਸ ਕਰ ਕੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਰੱਦ ਕਰਨ ਤੋਂ ਪਹਿਲਾਂ ਇਸ ’ਤੇ ਉਸਾਰੂ ਚਰਚਾ ਕਰਨ ਦੀ ਮੰਗ ਕਰਦੀ ਹੈ।