ਮੁਹਾਲੀ, 22 ਦਸੰਬਰ
ਪੰਜਾਬ ਪੁਲੀਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮਜੀਠੀਆ ਖਿਲਾਫ਼ ਬੀਤੇ ਕੱਲ੍ਹ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ।