ਪਟਿਆਲਾ, 21 ਦਸੰਬਰ
ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਰਕ ਹੈ ਕਿ ਡਰੱਗਜ਼ ਮਾਮਲੇ ਉੱਤੇ ਆਧਾਰਤ ਕੇਸ ਦੇ ਹਰ ਪਹਿਲੂ ਨੂੰ ਉਹ ਡੂੰਘਾਈ ਨਾਲ ਜਾਣਦੇ ਹਨ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਗਵਾਹੀ ਅਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਨਾ ਸਰਾਸਰ ਗ਼ਲਤ ਹੈ। ਉਨ੍ਹਾਂ ਨੇ ਇਸ ਕੇਸ ਨੂੰ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਦੱਸਿਆ। ਉਹ ਆਪਣੇ ਜੱਦੀ ਜ਼ਿਲੇ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਪੁੱਜੇ ਹੋਏ ਸਨ।
ਭਾਜਪਾ ਨਾਲ ਸੀਟਾਂ ਦੀ ਵੰਡ ਜਲਦੀ:ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨਾਲ ਸੀਟਾਂ ਦੀ ਵੰਡ ਜਲਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦੀ ਲੀਡਰਸ਼ਿਪ ਦਰਮਿਆਨ ਦੋ ਦਿਨਾਂ ਵਿੱਚ ਮੀਟਿੰਗ ਹੋਵੇਗੀ।