ਨਵੀਂ ਦਿੱਲੀ, 9 ਫਰਵਰੀ

ਕਾਂਗਰਸ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਬੰਧਕ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬਿੱਟੂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਰਸ਼ਦੀਪ ਸਿੰਘ ਗਾਗੋਵਾਲ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।