ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਬੀਐੱਮਸੀ ਮਾਮਲੇ ਵਿੱਚ ਬੰਬੇ ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ ਕਰਨ ਮਗਰੋਂ ਸੁਪਰੀਮ ਕੋਰਟ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਆਪਣੇ ਮੁੰਬਈ ਸਥਿਤ ਜੁਹੂ ਰਿਹਾਇਸ਼ੀ ਕੰਪਲੈਕਸ ਵਿੱਚ ਕਥਿਤ ਤੌਰ ’ਤੇ ਨਾਜਾਇਜ਼ ਉਸਾਰੀ ਬਾਰੇ ਨੋਟਿਸ ਹਟਾਉਣ ਅਤੇ ਬੰਬੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਦਲਣ ਲਈ ਅੰਤਰਿਮ ਰਾਹਤ ਲਈ ਅਰਜ਼ੀ ਦਿੱਤੀ ਹੈ। 21 ਜਨਵਰੀ ਨੂੰ ਹਾਈ ਕੋਰਟ ਦੇ ਜੱਜ ਜਸਟਿਸ ਪ੍ਰਿਥਵੀਰਾਜ ਚਵਾਨ ਨੇ ਸੂਦ ਦੀ ਅਪੀਲ ਖਾਰਜ ਕਰਦਿਆਂ ਕਿਹਾ ਕਿ ਕਾਨੂੰਨ ਸਿਰਫ਼ ਉਨ੍ਹਾਂ ਦੀ ਮਦਦ ਕਰਦਾ ਹੈ ਜੋ ਮਿਹਨਤੀ ਹਨ। ਸੂਦ ਦੀ ਵਕੀਲ ਵਿਨੀਤ ਢਾਂਡਾ ਨੇ ਕਿਹਾ ਕਿ ਉਸ ਦੇ ਮੁਵੱਕਿਲ ਨੇ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।