ਨਵੀਂ ਦਿੱਲੀ, 18 ਜਨਵਰੀ

ਬੀਐੱਸਐੱਫ ਦੇ ਸੇਵਾਮੁਕਤ ਡਾਇਰੈਕਟਰ ਜਨਰਲ ਪੰਕਜ ਕੁਮਾਰ ਸਿੰਘ ਨੂੰ ਦੋ ਸਾਲਾਂ ਕੌਮੀ ਸੁਰੱਖਿਆ ਕੌਂਸਲ ਸਕੱਤਰੇਤ ਵਿੱਚ ਉਪ ਕੌਮੀ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸਕੱਤਰੇਤ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ 15 ਜਨਵਰੀ ਨੂੰ ਜਾਰੀ ਹੁਕਮਾਂ  ਅਨੁਸਾਰ ਰਾਜਸਥਾਨ ਕੇਡਰ ਦੇ 1988 ਬੈਚ ਦੇ ਭਾਰਤੀ ਪੁਲੀਸ ਸੇਵਾ ਅਧਿਕਾਰੀ ਸ੍ਰੀ ਪੰਕਜ ਨੂੰ ਦੋ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਗਿਆ ਹੈ।