ਨਵੀਂ ਦਿੱਲੀ/ਅੰਮ੍ਰਿਤਸਰ, 22 ਦਸੰਬਰ

ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ ਡਰੋਨ ਨੂੰ ਬੀਐੱਸਐੱਫ ਨੇ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਡੇਗ ਦਿੱਤਾ। ਤਰਨਤਾਰਨ ਜ਼ਿਲ੍ਹੇ ਦੇ ਫਿਰੋਜ਼ਪੁਰ ਸੈਕਟਰ ਵਿੱਚ ਹਰਭਜਨ ਸਰਹੱਦੀ ਚੌਕੀ ਨੇੜੇ ਬੁੱਧਵਾਰ ਰਾਤ 8 ਵਜੇ ਬੀਐੱਸਐੱਫ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਇਹ ਖੇਤ ਵਿੱਚ ਪਿਆ ਮਿਲਿਆ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਖੋਜ ਜਾਰੀ ਹੈ ਕਿ ਕੀ ਡਰੋਨ ਨੇ ਕੋਈ ਖੇਪ ਸੁੱਟੀ ਹੈ।