ਚੰਡੀਗੜ੍ਹ, 25 ਅਕਤੂਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬੀਐੱਸਐੱਫ ਦੀਆਂ ਤਾਕਤਾਂ ਦਾ ਦਾਇਰਾ ਵਧਾਉਣ ਬਾਰੇ ਨੋਟੀਫਿਕੇਸ਼ਨ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ ਹੈ। ਸਿੱਧੂ ਨੇ ਅੱਜ ਇਕ ਟਵੀਟ ਵਿੱਚ ਕਿਹਾ, ‘‘ਕੇਂਦਰ ਸਕਾਰ ‘ਰਾਜ ਦੇ ਅੰਦਰ ਹੀ ਇਕ ਹੋਰ ਰਾਜ’ ਖੜ੍ਹਾ ਕਰਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ। ਬੀਐੱਸਐੱਫ ਦਾ ਮਤਲਬ ਸਰਹੱਦਾਂ ਦੀ ਸੁਰੱਖਿਆ ਕਰਨ ਵਾਲਾ ਬਲ ਹੈ। ਸਰਹੱਦ ਦੀ ਕੀ ਪਰਿਭਾਸ਼ਾ ਹੈ? 50 ਕਿਲੋਮੀਟਰ? ਅਮਨ ਤੇ ਕਾਨੂੰਨ ਮੁੱਢਲੇ ਤੌਰ ’ਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।’’