ਮੋਗਾ, 5 ਮਾਰਚ
ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਿਯਮਾਂ ਵਿੱਚ ਬਦਲਾਅ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਮੌਕੇ ਐੱਸਡੀਐੱਮ ਸਤਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ,ਬਲੌਰ ਸਿੰਘ ਘੱਲਕਲਾਂ ਗੁਰਮੀਤ ਸਿੰਘ ਕਿਸਨਪੁਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾ ਨੂੰ ਮੁੜ ਤੋਂ ਹੱਕ ਸੱਚਾਈ ਦੀ ਲੜਾਈ ਲੜਨ ਲਈ ਮਜਬੂਰ ਕਰ ਰਹੀ ਹੈ।