ਨਵੀਂ ਦਿੱਲੀ, 21 ਅਪਰੈਲ

ਸੀਬੀਆਈ ਨੇ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਏਜੰਸੀ ਸਾਹਮਣੇ ਪੇਸ਼ ਹੋ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੋਏ ਕਥਿਤ ਬੀਮਾ ਘੁਟਾਲੇ ਨਾਲ ਸਬੰਧਤ ਜਾਂਚ ’ਚ ਸ਼ਾਮਲ ਹੋਣ ਤੇ ਕੁਝ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ। ਮਲਿਕ ਨੂੰ 28 ਅਪਰੈਲ ਨੂੰ ਏਜੰਸੀ ਦੇ ਹੈੱਡਕੁਆਰਟਰ ਪਹੁੰਚਣ ਲਈ ਕਿਹਾ ਗਿਆ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਮਲਿਕ ਨੇ ਕਿਹਾ ਕਿ ਸੀਬੀਆਈ ਨੇ ਕੁਝ ਸਪੱਸ਼ਟੀਕਰਨ ਲੈਣ ਲਈ ਉਨ੍ਹਾਂ ਨੂੰ ਇੱਥੇ ਏਜੰਸੀ ਦੇ ਅਕਬਰ ਰੋਡ ਸਥਿਤ ਗੈਸਟ ਹਾਊਸ ’ਚ ਹਾਜ਼ਰ ਹੋਣ ਲਈ ਕਿਹਾ ਹੈ।