ਨਵੀਂ ਦਿੱਲੀ, 24 ਮਾਰਚ

ਸੁਪਰੀਮ ਕੋਰਟ ਵਿੱਚ ਅੱਜ ਪਟੀਸ਼ਨ ਦਾਖ਼ਲ ਕਰਕੇ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ 8 ਵਿਅਕਤੀਆਂ, ਜਿਨ੍ਹਾਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਸਨ, ਨੂੰ ਜਿਊਂਦੇ ਸਾੜਨ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਿੰਦੂ ਸੈਨਾ ਦੇ ਕੌਮੀ ਪ੍ਰਧਾਨ ਵਿਸ਼ਨੂ ਗੁਪਤਾ ਵੱਲੋਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੱਤਾਧਾਰੀ ਤ੍ਰਿਣਮੂਲ ਸਰਕਾਰ ਦੇ ਪ੍ਰਭਾਵ ਵਿਚ ਆ ਕੇ ਸਥਾਨਕ ਪ੍ਰਸ਼ਾਸਨ ਵੱਲੋਂ ਇਸ ਹੌਲਨਾਕ ਘਟਨਾ ਦੇ ਅਸਲ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ।