ਮੁੰਬਈ:ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਅੱਜ ਕਰੋਨਾ ਰੋਕੂ ਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਹੈ। ਉਸ ਨੇ ਇਸ ਸਬੰਧੀ ਟਵੀਟ ਕੀਤਾ, ‘‘ ਟੀਕਾ ਲਗਵਾ ਲਿਆ ਹੈ। ਹਰ ਕੋਈ ਸੁਰੱਖਿਅਤ ਰਹੇ।’’ ਬੁਮਰਾਹ ਅਗਲੇ ਮਹੀਨੇ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਅਤੇ ਉਸ ਮਗਰੋਂ ਇੰਗਲੈਂਡ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਹਿੱਸਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ, ਉਪ ਕਪਤਾਨ ਅਜਿੰਕਿਆ ਰਹਾਣੇ, ਤੇਜ਼ ਗੇਂਦਬਾਜ਼ ਉਮੇਸ਼ ਯਾਦਵ, ਇਸ਼ਾਂਤ ਸ਼ਰਮਾ ਅਤੇ ਸ਼ਿਖਰ ਧਵਨ ਵੀ ਕਰੋਨਾ ਰੋਕੂ ਟੀਕਾ ਲਗਵਾ ਚੁੱਕੇ ਹਨ।