ਲਾਹੌਰ, 28 ਮਾਰਚ

ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਮਗਰੋਂ ਪਾਕਿਸਤਾਨ ਦੀ ਵਿਰੋਧੀ ਧਿਰ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਖਿਲਾਫ਼ ਬੇਭਰੋਸਗੀ ਮਤਾ ਰੱਖਿਆ ਹੈ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ 8 ਮਾਰਚ ਨੂੰ ਕੌਮੀ ਅਸੈਂਬਲੀ ਸਕੱਤਰੇਤ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਬੇਵਿਸਾਹੀ ਮਤਾ ਰੱਖਿਆ ਸੀ। ਮਤੇ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਮੁਲਕ ਵਿਚ ਜਾਰੀ ਆਰਥਿਕ ਸੰਕਟ ਤੇ ਅਸਮਾਨੀ ਪੁੱਜੀ ਮਹਿੰਗਾਈ ਲਈ ਜ਼ਿੰਮੇਵਾਰ ਦੱਸਿਆ ਗਿਆ ਸੀ। ਸੱਤਾਧਾਰੀ ਪਾਰਟੀ ਦੇ 342 ਮੈਂਬਰੀ ਕੌਮੀ ਅਸੈਂਬਲੀ ਵਿੱਚ 155 ਮੈਂਬਰ ਹਨ ਤੇ ਪਾਰਟੀ ਨੂੰ ਸੱਤਾ ਵਿੱਚ ਬਣੇ ਰਹਿਣ ਲਈ ਘੱਟੋ ਘੱਟ 172 ਮੈਂਬਰਾਂ ਦੀ ਹਮਾਇਤ ਲੋੜੀਂਦੀ ਹੈ।