ਨਵੀਂ ਦਿੱਲੀ, 20 ਮਾਰਚ

ਕੇਂਦਰ ਨੇ ਅੱਜ ਕਿਹਾ ਕਿ ਹੋਈ ਬੇਮੌਸਮੀ ਬਾਰਸ਼ ਅਤੇ ਗੜਿਆ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਫਸਲਾਂ ਨੂੰ ਨੁਕਸਾਨ ਹੋਇਆ ਹੈ ਪਰ ਰਾਜਾਂ ਤੋਂ ਹਾਲੇ ਤੱਕ ਇਸ ਦੀ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ। ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ, ‘ਰਾਜ ਸਰਕਾਰਾਂ ਸਟੇਟ ਡਿਜ਼ਾਸਟਰ ਰਿਲੀਫ ਫੰਡ (ਐੱਸਡੀਆਰਐੱਫ) ਦੇ ਤਹਿਤ ਫੰਡਾਂ ਦੀ ਵਰਤੋਂ ਕਰ ਰਹੀਆਂ ਹਨ।

ਭਦਰਵਾਹ (ਜੰਮੂ-ਕਸ਼ਮੀਰ): ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉਪਰਲੇ ਇਲਾਕਿਆਂ ਵਿਚ ਸੋਮਵਾਰ ਨੂੰ ਹੋਈ ਤਾਜ਼ਾ ਬਰਫਬਾਰੀ ਨੇ ਫਲਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਇਸ ਕਾਰਨ ਕਿਸਾਨ ਚਿੰਤਤ ਹਨ। ਅਧਿਕਾਰੀਆਂ ਮੁਤਾਬਕ ਕੋਟਾ ਟਾਪ, ਜਾਟਾਨੀ, ਕੰਸਾਰ, ਥਨਹਾਲਾ, ਬਾਚ ਧਾਰ, ਸ਼ੰਖੋਜਾ, ਚੇਨੇਰਾ, ਕਲਜੁਗਾਸਰ ਅਤੇ ਸਿਵਿਲੀ ਸਮੇਤ ਵੱਖ-ਵੱਖ ਉੱਚਾਈ ਵਾਲੇ ਇਲਾਕਿਆਂ ‘ਚ ਦੋ ਇੰਚ ਤੋਂ ਇਕ ਫੁੱਟ ਤੱਕ ਬਰਫਬਾਰੀ ਦਰਜ ਕੀਤੀ ਗਈ। ਲਗਾਤਾਰ ਬਰਫ਼ਬਾਰੀ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਬਰਫ਼ਬਾਰੀ ਵਾਲੇ ਖੇਤਰਾਂ ਦੇ ਨੇੜੇ ਨਾ ਜਾਣ ਲਈ ਕਿਹਾ ਹੈ ਅਤੇ ਭੱਦਰਵਾਹ-ਬਸੋਹਲੀ-ਪਠਾਨਕੋਟ ਅਤੇ ਭਦਰਵਾਹ-ਚੰਬਾ ਅੰਤਰਰਾਜੀ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ।