ਫਾਜ਼ਿਲਕਾ, 17 ਦਸੰਬਰ
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਬਲੋਚਾ (ਮਹਾਲਮ) ਵਿੱਚ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਂਵਲਾ ਦੇ ਫਲੈਕਸਾਂ ਉੱਪਰ ਕਾਲਖ਼ ਮਲੀ ਗਈ। ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਕੁਲਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਵਿਧਾਇਕ ਰਮਿੰਦਰ ਆਂਵਲਾ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਿਧਾਇਕ ਵੱਲੋਂ ਮੀਟਿੰਗ ਕਰਾਉਣ ਦੀ ਗੱਲ ਤਾਂ ਦੂਰ ਰਹੀ, ਉਨ੍ਹਾਂ ਨੂੰ ਮਿਲਣਾ ਵੀ ਮੁਨਾਸਿਬ ਨਹੀਂ ਸਮਝਿਆ। ਇਸ ਲਈ ਅੱਜ ਪਿੰਡ ਚੱਕ ਬਲੋਚਾ (ਮਹਾਲਮ) ਵਿੱਚ ਫਲੈਕਸਾਂ ਉਪਰ ਕਾਲਖ਼ ਮਲੀ ਗਈ। ਉਨ੍ਹਾਂ ਵਿਧਾਇਕ ਆਂਵਲਾ ਦਾ ਪਿੰਡਾਂ ਵਿੱਚ ਬਾਈਕਾਟ ਕਰਨ ਦੀ ਚਿਤਾਵਨੀ ਦਿੱਤੀ।