ਨਵੀਂ ਦਿੱਲੀ, 29 ਦਸੰਬਰ
ਇਸ ਹਫ਼ਤੇ ਦੇ ਸ਼ੁਰੂ ਵਿਚ ਬੈਂਕਾਕ ਤੋਂ ਕੋਲਕਾਤਾ ਜਾ ਰਹੀ ਥਾਈ ਸਮਾਈਲ ਏਅਰਵੇਜ਼ ਦੀ ਫਲਾਈਟ ਵਿਚ ਸਵਾਰ ਕੁਝ ਯਾਤਰੀਆਂ ਵਿਚਾਲੇ ਕਥਿਤ ਤੌਰ ‘ਤੇ ਝਗੜਾ ਹੋ ਗਿਆ। ਬੁੱਧਵਾਰ ਨੂੰ ਜਹਾਜ਼ ਦੇ ਅੰਦਰ ਝੜਪ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਇਸ ‘ਚ ਕੁਝ ਸਹਿ-ਯਾਤਰੀ ਇਕ ਵਿਅਕਤੀ ਨੂੰ ਕਈ ਵਾਰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਜਹਾਜ਼ ‘ਚ ਸਵਾਰ ਇਕ ਯਾਤਰੀ ਮੁਤਾਬਕ ਇਹ ਘਟਨਾ 26 ਦਸੰਬਰ ਨੂੰ ਵਾਪਰੀ, ਜਦੋਂ ਜਹਾਜ਼ ਰਨਵੇਅ ਤੋਂ ਉਤਰਨ ਵਾਲਾ ਸੀ। ਲੋਕਾਂ ਨੇ ਝਗੜਾ ਕਰਨ ਵਾਲਿਆਂ ਨੂੰ ਸ਼ਾਂਤ ਕਰਵਾਇਆ। ਝਗੜੇ ਦੇ ਕਾਰਨ ਦਾ ਪਤਾ ਨਹੀਂ ਲੱਗਿਆ।