ਬਾਸੇਲ, 24 ਮਾਰਚ

ਦੋ ਓਲੰਪਿਕ ਤਗ਼ਮੇ ਜੇਤੂ ਪੀ.ਵੀ.ਸਿੰਧੂ ਤੇ ਵਿਸ਼ਵ ਚੈਂਪੀਅਨਸਿਪ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਕਿਦਾਂਬੀ ਸ੍ਰੀਕਾਂਤ ਸਣੇ ਚਾਰ ਭਾਰਤੀ ਸ਼ਟਲਰ ਸਵਿਸ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪੁੱਜ ਗਏ ਹਨ। ਸਾਤਵਿਕਸੈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਪੁਰਸ਼ ਡਬਲਜ਼ ਵਰਗ ਵਿੱਚ ਹਾਰ ਕੇ ਟੂਰਨਾਮੈਂਟ ’ਚੋਂ ਬਾਹਰ ਹੋ ਗਈ।