ਲੰਡਨ, 11 ਜਨਵਰੀ
ਬ੍ਰਿਟੇਨ ਵਿੱਚ ਮੰਗਲਵਾਰ ਨੂੰ ਕੋਵਿਡ-19 ਦੇ 1,20,821 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 379 ਲੋਕਾਂ ਦੀ ਮੌਤ ਹੋਈ ਹੈ। ਇਹ ਮੌਤਾਂ ਪਾਜ਼ੇਟਿਵ ਰਿਪੋਰਟ ਆਉਣ ਦੇ 28 ਦਿਨਾਂ ਦਰਮਿਆਨ ਹੀ ਹੋਈਆਂ ਹਨ। ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿੱਚ ਸੋਮਵਾਰ ਨੂੰ ਕਰੋਨਾ ਵਾਇਰਸ ਦੇ 1,42,224 ਕੇਸ ਸਾਹਮਣੇ ਆਏ ਸਨ।