ਮਾਨਸਾ, 8 ਫਰਵਰੀ
ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਲੱਗੇ ਮੋਰਚੇ ਲਈ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿੰਡ ਮੂਸਾ ਤੋਂ ਜਥਾ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਮਰਹੂਮ ਗਾਇਕ ਦੇ ਮਾਤਾ ਅਤੇ ਪਿੰਡ ਦੀ ਸਰਪੰਚ ਚਰਨ ਕੌਰ ਨੇ ਕੀਤੀ ਅਤੇ ਇਸ ਵਿੱਚ ਮੂਸੇਵਾਲੇ ਦੇ ਪ੍ਰਸ਼ੰਸਕਾਂ ਸਮੇਤ ਪੰਜਾਬੀ ਕਾਮੇਡੀਅਨ ਭਾਨਾ ਭਗੌੜਾ ਵੀ ਪਿੰਡ ਤੋਂ ਰਵਾਨਾ ਹੋਏ। ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਮੋਰਚੇ ਵਿਚ ਜਾਣ ਦਾ ਫ਼ੈਸਲਾ ਉਨ੍ਹਾਂ ਦਾ ਨਿੱਜੀ ਹੈ ਅਤੇ ਇਸ ਦਾ ਕੋਈ ਹੋਰ ਸਵਾਰਥ ਨਹੀਂ ਹੈ, ਜਦੋਂ ਕਿ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਗੀਤ ਗਾਇਆ ਸੀ, ਜਿਸ ਨੂੰ ਪਿਛੋਂ ਸਰਕਾਰ ਨੇ ਬੈਨ ਕਰ ਦਿੱਤਾ ਗਿਆ ਸੀ।