ਪੈਰਿਸ, 13 ਅਗਸਤ
ਫਰਾਂਸ ਦੀ ਰਾਜਧਾਨੀ ਪੈਰਿਸ ’ਚ ਸਥਿਤ ਆਈਫਲ ਟਾਵਰ ਤੇ ਉਸ ਦੇ ਨੇੜਲੇ ਇਲਾਕਿਆਂ ਨੂੰ ਬੰਬ ਧਮਾਕੇ ਦੀ ਧਮਕੀ ਮਿਲਣ ਮਗਰੋਂ ਅੱਜ ਖਾਲੀ ਕਰਵਾ ਲਿਆ ਗਿਆ ਹੈ। ਇਹ ਜਾਣਕਾਰੀ ਅਖਬਾਰ ਲਾ ਪੈਰੀਸੀਅਨ ਵੱਲੋਂ ਪੁਲੀਸ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਗਈ ਹੈ। ਇਸੇ ਦੌਰਾਨ ਬੰਬ ਨਸ਼ਟ ਕਰਨ ਵਾਲੇ ਮਾਹਿਰਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ।