ਚੰਡੀਗੜ੍ਹ, 4 ਫਰਵਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਛੇਤੀ ਰਿਹਾਈ ‘ਤੇ ਵਿਚਾਰ ਕਰਨ, ਜੋ 1988 ਦੇ ਰੋਡ ਰੇਜ ਕੇਸ ‘ਚ ਪਟਿਆਲਾ ਕੇਂਦਰੀ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ। ਇਹ ਅਪੀਲ ਪੰਜਾਬ ਮੰਤਰੀ ਮੰਡਲ ਵੱਲੋਂ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਪੰਜ ਦੋਸ਼ੀਆਂ ਨੂੰ ਵਿਸ਼ੇਸ਼ ਛੋਟ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਆਈ ਹੈ। ਸੂਚੀ ‘ਚ ਸਿੱਧੂ ਦਾ ਨਾਂ ਨਹੀਂ ਹੈ।