ਚੰਡੀਗੜ੍ਹ, 20 ਜਨਵਰੀ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਐਲਾਨ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ‘ਆਪ’ ਦੇ ਇਸ ਐਲਾਨ ਦੇ ਨਾਲ ਹੁਣ ਤੱਕ 117 ਵਿੱਚੋਂ 113 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਧੂਰੀ ਵਿਧਾਨ ਸਭਾ ਹਲਕਾ ਜ਼ਿਲ੍ਹਾ ਸੰਗਰੂਰ ਵਿੱਚ ਪੈਂਦਾ ਹੈ, ਜਿੱਥੋਂ ਭਗਵੰਤ ਮਾਨ ਪਹਿਲਾਂ ਬਤੌਰ ਸੰਸਦ ਮੈਂਬਰ ਚੁਣੇ ਗਏ ਹਨ।