ਚੰਡੀਗੜ੍ਹ, 12 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਅੱਜ ਇਥੇ ਰਾਜ ਭਵਨ ਪਹੁੰਚੇ ਤੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਮਾਨ ਦੇ ਦਾਅਵੇ ਨੂੰ ਪ੍ਰਵਾਨ ਕਰ ਲਿਆ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕੜ ਕਲਾ ਵਿਖੇ ਬਾਅਦ ਦੁਪਹਿਰ 12.30 ਵਜੇ ਸਹੁੰ ਚੁੱਕਣਗੇ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 16 ਮਾਰਚ ਨੂੰ ਸਿਰਫ਼ ਉਹ ਹੀ ਨਹੀਂ ਬਲਕਿ ਪੰਜਾਬ ਦੀ ਖੁਸ਼ਹਾਲੀ ਲਈ ਪੂਰੇ ਪੰਜਾਬ ਦੇ ਲੋਕ ਸਹੁੰ ਚੁੱਕਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ ‘ਤੇ ਚਲਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਭਰੋਸੇ ‘ਤੇ ਖਰਾ ਉਤਰਨ ਲਈ ਅਜਿਹੀ ਕੈਬਨਿਟ ਬਣਾਈ ਜਾਵੇਗੀ, ਜੋ ਕਿ ਪੰਜਾਬ ਦੇ ਭਲੇ ਲਈ ਇਤਿਹਾਸਕ ਫੈਸਲੇ ਲੈ ਸਕੇਗੀ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਆਪਣੀ ਗੱਡੀ ਵਿੱਚ ਬੈਠ ਕੇ ਰਾਜ ਭਵਨ ਪਹੁੰਚੇ ਹਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 117 ਵਿੱਚੋਂ 92 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ।