ਚੰਡੀਗੜ੍ਹ, 1 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ‘ਮੁੱਖ ਮੰਤਰੀ ਦੀ ਦੁਪਹਿਰ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗ੍ਰਹਿ ਮੰਤਰੀ ਨੂੰ ਜਾਣਕਾਰੀ ਦੇਣ ਤੋਂ ਇਲਾਵਾ ਸ੍ਰੀ ਭਗਵੰਤ ਮਾਨ ਹਾਲ ਹੀ ਦੀ ਅਜਨਾਲਾ ਵਿਚਲੀਆਂ ਘਟਨਾਵਾਂ ਬਾਰੇ ਸ੍ਰੀ ਸ਼ਾਹ ਨਾਲ ਗੱਲ ਕਰਨਗੇ।’