ਚੰਡੀਗੜ੍ਹ, 5 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਟਾਸਕ ਫੋਰਸ ਕਾਇਮ ਕਰਨ ਦਾ ਹੁਕਮ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨਾਂ ਦੀ ਇਕਾਈ ਮੌਜੂਦਾ ਇਕਾਈ, ਜਿਸ ਨੂੰ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਕਿਹਾ ਜਾਂਦਾ ਹੈ, ਦਾ ਸੁਧਾਰਿਆ ਰੂਪ ਹੋਵੇਗੀ। ਮੁੱਖ ਮੰਤਰੀ ਨੇ ਅੱਜ ਰਾਜ ਦੇ ਐੱਸਐੱਸਪੀਜ਼ ਨਾਲ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ।