ਚੰਡੀਗੜ੍ਹ, 17 ਮਾਰਚ
16ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਵੀਰਵਾਰ ਨੂੰ ਪ੍ਰੋ-ਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਦਨ ਦੇ ਮੈਂਬਰ ਵਜੋਂ ਸਹੁੰ ਚੁਕਾਉਣ ਨਾਲ ਸ਼ੁਰੂ ਕੀਤਾ। ਸ੍ਰੀ ਮਾਨ ਦੇ ਸਹੁੰ ਚੁੱਕਣ ਤੋਂ ਬਾਅਦ ਸਪੀਕਰ ਨੇ ਸਭ ਤੋਂ ਪਹਿਲਾਂ ਸਭਾ ਦੀਆਂ ਸਾਰੀਆਂ ਮਹਿਲਾ ਮੈਂਬਰਾਂ ਨੂੰ ਸਹੁੰ ਚੁਕਾਈ।