ਕੋਲਕਾਤਾ, 22 ਦਸੰਬਰ

ਪੱਛਮੀ ਬੰਗਾਲ ਸਕੂਲ ਸਰਵਿਸ ਕਮਿਸ਼ਨ ਭਰਤੀ ਘਪਲੇ ਦੇ ਸਬੰਧ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੱਛਮੀ ਬੰਗਾਲ ਦੀ ਸਾਬਕਾ ਸਿੱਖਿਆ ਮੰਤਰੀ ਪ੍ਰਤਿਭਾ ਚੈਟਰਜੀ ਦੀ ਨਿਆਂਇਕ ਹਿਰਾਸਤ 22 ਦਸੰਬਰ ਤਕ ਵਧਾ ਦਿੱਤੀ ਹੈ। ਪ੍ਰਤਿਭਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਸੀਬੀਆਈ ਨੇ 12 ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਆਇਦ ਕੀਤਾ ਸੀ ਜਿਸ ਵਿੱਚ ਪੱਛਮੀ ਬੰਗਾਲ ਕੇਂਦਰੀ ਸਕੂਲ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਸੁਬੀਰੇਸ਼ ਭੱਟਾਚਾਰਿਆ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿਅਕਤੀਆਂ ’ਤੇ ਦੋਸ਼ ਲੱਗਾ ਸੀ ਕਿ ਅਧਿਆਪਕਾਂ ਦੀਆਂ ਨਿਯੁਕਤੀਆਂ ਗੈਰਕਾਨੂੰਨੀ ਢੰਗ ਨਾਲ ਕੀਤੀਆਂ ਗਈਆਂ ਹਨ।