ਨਵੀਂ ਦਿੱਲੀ, 29 ਮਈ
ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ ਤੋਂ ਇਕ ਦਿਨ ਬਾਅਦ ਦਿੱਲੀ ਪੁਲੀਸ ਨੇ ਅੱਜ ਕਿਹਾ ਕਿ ਭਲਵਾਨਾਂਹਾਂ ਨੂੰ ਜੰਤਰ-ਮੰਤਰ ਦੀ ਥਾਂ ਕਿਸੇ ਵੀ ਢੁਕਵੀਂ ਥਾਂ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਨੇ ਟਵੀਟ ਕੀਤਾ, ‘ਜੰਤਰ-ਮੰਤਰ ਵਿਖੇ ਕੁਸ਼ਤੀ ਦੇ ਪਹਿਲਵਾਨਾਂ ਦਾ ਧਰਨਾ ਅਤੇ ਪ੍ਰਦਰਸ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਸੀ। ਕੱਲ੍ਹ (ਐਤਵਾਰ) ਪ੍ਰਦਰਸ਼ਨਕਾਰੀਆਂ ਨੇ ਸਾਰੀਆਂ ਮੰਗਾਂ ਅਤੇ ਬੇਨਤੀਆਂ ਦੇ ਬਾਵਜੂਦ ਕਾਨੂੰਨ ਦੀ ਉਲੰਘਣਾ ਕੀਤੀ। ਇਸ ਲਈ ਚੱਲ ਰਿਹਾ ਧਰਨਾ ਸਮਾਪਤ ਕਰਵਾ ਦਿੱਤਾ ਗਿਆ ਹੈ। ਜੇ ਪਹਿਲਵਾਨ ਭਵਿੱਖ ਵਿੱਚ ਦੁਬਾਰਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਲਈ ਅਰਜ਼ੀ ਦਿੰਦੇ ਹਨ ਤਾਂ ਉਨ੍ਹਾਂ ਨੂੰ ਜੰਤਰ-ਮੰਤਰ ਤੋਂ ਇਲਾਵਾ ਕਿਸੇ ਹੋਰ ਢੁਕਵੇਂ ਤੇ ਸੂਚੀਬੱਧ ਸਥਾਨ ‘ਤੇ ਇਜਾਜ਼ਤ ਦਿੱਤੀ ਜਾਵੇਗੀ।’